Never-Forget-1984
ਗੁਰੂ ਨਗਰੀ ਪਟਿਆਲਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਪੇਸ਼ੇ ਤੋਂ ਇੰਜੀਨੀਅਰ ਹਨ। ਉਹ ਬੇਅੰਤ ਸਿੰਘ ਕਤਲ ਕੇਸ ਵਿੱਚ ਪਿਛਲੇ 27 ਸਾਲਾਂ ਤੋਂ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ ਅਤੇ ਮਾਡਲ ਜੇਲ੍ਹ, ਬੁੜੈਲ, ਚੰਡੀਗੜ੍ਹ ਵਿੱਚ ਬੰਦ ਹਨ। ਇੱਕ ਇੰਜੀਨੀਅਰ ਹੋਣ ਦੇ ਨਾਤੇ, ਉਹ ਹੋਰ ਸਿੰਘਾ ਦੀ ਇੱਕ ਬੰਬ ਬਣਾਉਣ ਵਿੱਚ ਮਦਦ ਕੀਤੀ ਜੋ ਉਸ ਸਮੇਂ ਦੇ ਮੁੱਖ ਮੰਤਰੀ ਨੂੰ ਮਾਰਨ ਲਈ ਵਰਤਿਆ ਗਿਆ ਸੀ। ਉਹ ਕਈ ਵਾਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਏ ਸੀ। ਸਮੇਂ ਤੋਂ ਪਹਿਲਾਂ ਰਿਹਾਈ ਲਈ ਰਿੱਟ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੈਂਡਿੰਗ ਹੈ।