ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਹਵਾਰਾ ਦੇ ਵਸਨੀਕ ਜਗਤਾਰ ਸਿੰਘ ਹਵਾਰਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਖਾੜਕੂ ਰਹੇ ਹਨ। ਬੇਅੰਤ ਸਿੰਘ ਕਤਲ ਕੇਸ ਦੇ ਸਬੰਧ ਵਿੱਚ ਉਹ ਪਿਛਲੇ 27 ਸਾਲਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। 2010 ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਤਲ ਕੇਸ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹਵਾਰਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ। ਉਹ ਹੋਰ ਦੋ ਮੁਲਜ਼ਮਾਂ ਨਾਲ 2004 ਵਿੱਚ ਬੁੜੈਲ ਜੇਲ੍ਹ, ਚੰਡੀਗੜ੍ਹ ਤੋਂ ਭੱਜ ਗਏ ਸਨ ਅਤੇ 2005 ਵਿੱਚ ਮੁੜ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤ ਦੀ ਸੁਪਰੀਮ ਕੋਰਟ ਵਿੱਚ ਅਪੀਲ ਲੰਬਿਤ ਹੈ। ਉਨਾ ਖ਼ਿਲਾਫ਼ ਮੁਹਾਲੀ ਅਤੇ ਚੰਡੀਗੜ੍ਹ ਅਦਾਲਤ ਵਿੱਚ ਵੀ ਕੇਸ ਚੱਲ ਰਹੇ ਹਨ

Translate »