Never-Forget-1984
ਗੁਰੂ ਨਾਨਕ ਨਗਰ ਪਟਿਆਲਾ ਦੇ ਵਸਨੀਕ ਲਖਵਿੰਦਰ ਸਿੰਘ ਲੱਖਾ ਬੇਅੰਤ ਸਿੰਘ ਕਤਲ ਕੇਸ ਵਿੱਚ 1995 ਤੋਂ ਉਮਰ ਕੈਦ ਦੀ ਸਜ਼ਾ ਕੱਟ ਰਿਹੇ ਹਨ ਅਤੇ ਮਾਡਲ ਜੇਲ੍ਹ ਬੁੜੈਲ ਚੰਡੀਗੜ੍ਹ ਵਿੱਚ ਬੰਦ ਹਨ। ਉਹ ਉਸ ਕਤਲ ਦੀ ਸਾਜ਼ਿਸ਼ ਦੇ ਹਿੱਸਾ ਦਸੇ ਜਾਦੇ ਸੀ ਜਿਸ ਨੂੰ ਆਤਮਘਾਤੀ ਹਮਲਾਵਰ ਦਿਲਾਵਰ ਸਿੰਘ ਨੇ ਅੰਜਾਮ ਦਿੱਤਾ ਸੀ। ਉਹ ਪੰਜਾਬ ਪੁਲਿਸ ਵਿੱਚ ਡਰਾਈਵਰ ਸਨ ਅਤੇ ਜਦੋਂ ਇਹ ਕਤਲ ਹੋਇਆ ਤਾਂ ਉਹ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਤਾਇਨਾਤ ਸਨ। ਮੁੱਖ ਮੰਤਰੀ ਨੂੰ ਖਤਮ ਕਰਨ ਦੀ ਯੋਜਨਾ ਤਹਿਤ ਉਨ੍ਹਾਂ ਨੂੰ ਸਿਵਲ ਸਕੱਤਰੇਤ ਦੀ ਰੇਕੀ ਕਰਨ ਦਾ ਕੰਮ ਸੌਂਪਿਆ ਗਿਆ। ਇਹ ਭੂਮਿਕਾ ਨੇ ਸਾਜ਼ਿਸ਼ ਨੂੰ ਅੰਜਾਮ ਦੇਣ ਵਿੱਚ ਮਦਦ ਕੀਤੀ।